अंतरराष्ट्रीयई-पेपरचुनावराजनीतिराष्ट्रीय
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ P W D ਦੇ ਅਫਸਰਾਂ ਨਾਲ ਕੀਤੀ ਅਹਿਮ ਮੀਟਿੰਗ


ਫਤਹਿਗੜ੍ਹ ਸਾਹਿਬ (NIN NEWS, ਮਲਕੀਤ ਸਿੰਘ ਭਾਮੀਆਂ ) ਏਜੰਸੀ ਚੰਡੀਗੜ੍ਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ P W D ਦੇ ਅਫਸਰਾਂ ਨਾਲ ਅਹਿਮ ਮੀਟਿੰਗ ਕੀਤੀ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਅਧੂਰੇ ਵਿਕਾਸ ਕਾਰਜਾਂ ਨੂੰ ਜਲਦ ਪੂਰਾ ਕਰਨ ਦੇ ਹੁਕਮ ਜਾਰੀ ਕੀਤੇ। ਉਨ੍ਹਾਂ ਨੇ ਇਸ ਬਾਰੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਲਿਖਿਆ,”ਅੱਜ P W D ਵਿਭਾਗ ਦੇ ਅਫਸਰਾਂ ਨਾਲ ਅਹਿਮ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਅਧੂਰੇ ਵਿਕਾਸ ਕਾਰਜਾਂ ਨੂੰ ਜਲਦ ਪੂਰਾ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈਂ ਕਿ ਲੋਕਾਂ ਨੂੰ ਸੜਕਾਂ ਤੇ ਕਿਸੇ ਕਿਸਮ ਦੀ ਖੱਜਲ ਖੁਆਰੀ ਨਾ ਹੋਣਾ ਪਵੇ ਅਤੇ ਅਸੀਂ ਲਗਾਤਾਰ ਅਪਣੇ ਵਿਕਾਸ ਮਾਡਲ ਵੱਲ ਅੱਗੇ ਵੱਧ ਰਹੇ ਹਾਂ।”
