अंतरराष्ट्रीयई-पेपरराष्ट्रीय

ਮੇਅਰ ਵਿਨੀਤ ਧੀਰ ਵੱਲੋਂ ਪੰਜਾਬ ਪ੍ਰੈਸ ਕਲੱਬ ਦਾ ਦੌਰਾ ਸ਼ਹਿਰ ਦੀਆਂ ਸਮੱਸਿਆਵਾਂ ‘ਤੇ ਹੋਈ ਚਰਚਾ

ਜਲੰਧਰ, 12 ਫਰਵਰੀ:
ਅੱਜ ਜਲੰਧਰ ਦੇ ਮੇਅਰ ਸ੍ਰੀ ਵਿਨੀਤ ਧੀਰ ਨੇ ਪੰਜਾਬ ਪ੍ਰੈਸ ਕਲੱਬ, ਜਲੰਧਰ ਦਾ ਦੌਰਾ ਕੀਤਾ। ਇਸ ਮੌਕੇ ਕਲੱਬ ਦੇ ਪ੍ਰਧਾਨ ਜਸਪ੍ਰੀਤ ਸਿੰਘ ਸੈਣੀ ਨੇ ਉਨ੍ਹਾਂ ਦਾ ਸਵਾਗਤ ਕੀਤਾ। ਉਨ੍ਹਾਂ ਦੇ ਨਾਲ ਕਲੱਬ ਦੇ ਉਪ-ਪ੍ਰਧਾਨ ਪਰਮਜੀਤ ਸਿੰਘ ਰੰਗਪੁਰੀ, ਖਜ਼ਾਨਚੀ ਸ਼ਿਵ ਸ਼ਰਮਾ, ਸਕੱਤਰ ਰਾਜੇਸ਼ ਯੋਗੀ, ਸੰਯੁਕਤ ਸਕੱਤਰ ਸੁਕਰਾਂਤ ਸਫ਼ਰੀ, ਜਨਰਲ ਮੈਨੇਜਰ ਜਤਿੰਦਰ ਸਿੰਘ, ਸੀਨੀਅਰ ਪੱਤਰਕਾਰ ਮਦਨ ਭਾਰਦਵਾਜ, ਹਰਵਿੰਦਰ ਸਿੰਘ ਫੁੱਲ ਤੇ ਨਵੀਨ ਸ਼ਰਮਾ ਵੀ ਮੌਜੂਦ ਸਨ।


ਦੌਰੇ ਦੌਰਾਨ ਮੇਅਰ ਵਿਨੀਤ ਧੀਰ ਨੇ ਪੱਤਰਕਾਰਾਂ ਨਾਲ ਸ਼ਹਿਰ ਦੀਆਂ ਵੱਖ-ਵੱਖ ਮਹੱਤਵਪੂਰਨ ਸਮੱਸਿਆਵਾਂ ‘ਤੇ ਵਿਸਥਾਰ ਨਾਲ ਚਰਚਾ ਕੀਤੀ। ਇਸ ਦੌਰਾਨ ਟ੍ਰੈਫਿਕ ਸਿਗਨਲਾਂ ‘ਚ ਸੁਧਾਰ, ਸੜਕਾਂ ਦੀ ਮੁਰੰਮਤ ਅਤੇ ਸ਼ਹਿਰ ਵਿੱਚ ਲੱਗੇ ਕੂੜੇ ਦੇ ਡੰਪਾਂ ਦੀ ਸਮੱਸਿਆ ਮੁੱਖ ਤੌਰ ‘ਤੇ ਚਰਚਾ ਦਾ ਵਿਸ਼ਾ ਰਹੀ।


ਮੇਅਰ ਨੇ ਭਰੋਸਾ ਦਿਵਾਇਆ ਕਿ ਜਲੰਧਰ ਸ਼ਹਿਰ ਦੇ ਵਿਕਾਸ ਲਈ ਨਗਰ ਨਿਗਮ ਵੱਲੋਂ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ ਅਤੇ ਜਨਤਾ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਹੱਲ ਪਹਿਲ ਦੇ ਅਧਾਰ ‘ਤੇ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਪ੍ਰੈਸ ਕਲੱਬ ਦੀ ਇਮਾਰਤ ਦੇ ਵਿਕਾਸ ਲਈ ਵੀ ਯਤਨ ਕਰਨ ਦਾ ਭਰੋਸਾ ਦਿੱਤਾ।


ਪੰਜਾਬ ਪ੍ਰੈਸ ਕਲੱਬ ਦੇ ਅਹੁਦੇਦਾਰਾਂ ਨੇ ਮੇਅਰ ਦੇ ਦੌਰੇ ਨੂੰ ਸਕਾਰਾਤਮਕ ਕਦਮ ਦੱਸਦਿਆਂ ਕਿਹਾ ਕਿ ਪ੍ਰੈੱਸ ਅਤੇ ਪ੍ਰਸ਼ਾਸਨ ਦੇ ਵਿਚਕਾਰ ਸਹਿਯੋਗ ਨਾਲ ਹੀ ਸ਼ਹਿਰ ਦਾ ਸਮੁੱਚਾ ਵਿਕਾਸ ਸੰਭਵ ਹੈ।

News India Now

News India Now is Government Registered Online Web News Portal.

Related Articles

Leave a Reply

Your email address will not be published. Required fields are marked *

Back to top button