ਲਾਇਲਪੁਰ ਖ਼ਾਲਸਾ ਕਾਲਜ ਪੋਲੀਟੀਕਲ ਸਾਇੰਸ ਤੀਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ।
ਜਲੰਧਰ(NIN NEWS): ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂੁ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐਮ.ਏ. ਪੋਲੀਟੀਕਲ ਸਾਇੰਸ ਤੀਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥਣ ਅੰਜਨੀ ਨੇ 400 ਵਿਚੋਂ 343 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਦੂਜਾ ਸਥਾਨ ਹਾਸਲ ਕੀਤਾ।
ਇਸੇ ਕਲਾਸ ਦੀ ਵਿਦਿਆਰਥਣ ਸੁਖਵੀਰ ਕੌਰ ਨੇ 338 ਅੰਕ ਪ੍ਰਾਪਤ ਕਰਕੇ ਤੀਜਾ ਅਤੇ ਕਿਰਨਦੀਪ ਕੌਰ ਨੇ 336 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਪੰਜਵਾਂ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥਣ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਵਧਾਈ ਦਿੱਤੀ।
ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਵਿਦਿਆਰਥੀਆਂ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ ਅਤੇ ਦੱਸਿਆ ਕਿ ਮੈਰਿਟ ਵਾਲੇ ਲੋੜਵੰਦ ਵਿਦਿਆਰਥੀਆਂ ਕਾਲਜ ਵਲੋਂ ਹਰ ਤਰ੍ਹਾਂ ਦੀ ਸਹੂਲਤ ਤੋਂ ਇਲਾਵਾ ਫੀਸਾਂ ਵਿਚ ਵੀ ਭਾਰੀ ਰਿਆਇਤ ਦਿੱਤੀ ਜਾ ਰਹੀ ਹੈ। ਇਸ ਮੌਕੇ ਪ੍ਰੋ. ਮਨਪ੍ਰੀਤ ਕੌਰ, ਮੁਖੀ ਪੋਲੀਟੀਕਲ ਸਾਇੰਸ ਵਿਭਾਗ, ਪ੍ਰੋ. ਅੰਨੂ ਮੂਮ ਅਤੇ ਪ੍ਰੋ. ਅਜੀਤਪਾਲ ਸਿੰਘ ਵੀ ਹਾਜ਼ਰ ਸਨ।