ਪ੍ਰਿੰਸੀਪਲ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਲਾਇਲਪੁਰ ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਦੀ ਪ੍ਰਧਾਨਗੀ ਵਿਚ ਐਸੋਸੀਏਸ਼ਨ ਦੀ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ।
ਜਲੰਧਰ(NIN NEWS): ਪ੍ਰਿੰਸੀਪਲ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਲਾਇਲਪੁਰ ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਦੀ ਪ੍ਰਧਾਨਗੀ ਵਿਚ ਐਸੋਸੀਏਸ਼ਨ ਦੇ ਅਹੁਦੇਦਾਰਾਂ ਡਾ. ਗੁਰਦੇਵ ਸਿੰਘ ਰੰਧਾਵਾ, ਪ੍ਰਿੰਸੀਪਲ ਗੁਰੂ ਨਾਨਕ ਕਾਲਜ ਸੂਖਚੈਨਆਣਾ ਫਗਵਾੜਾ, ਡਾ ਅਜੇ ਸਰੀਨ ਪ੍ਰਿੰਸੀਪਲ ਐਚ.ਐਮ.ਵੀ. ਜਲੰਧਰ, ਡਾ. ਐਸ.ਕੇ. ਅਰੋੜਾ ਪ੍ਰਿੰਸੀਪਲ ਡੀ. ਏ .ਵੀ . ਕਾਲਜ ਜਲੰਧਰ, ਡਾ.ਆਰ.ਕੇ. ਤੁਲੀ ਪ੍ਰਿੰਸੀਪਲ ਐਸ. ਐਸ. ਐਮ ਕਾਲਜ ਦੀਨਾ ਨਗਰ ਦੀ ਇਕ ਵਿਸ਼ੇਸ਼ ਮੀਟਿੰਗ ਹੋਈ।
ਮੀਟਿੰਗ ਵਿੱਚ ਪੰਜਾਬ ਸਰਕਾਰ ਦੁਆਰਾ ਪੰਜਾਬ ਦੇ ਮੁਲਾਜ਼ਮਾਂ ਨੂੰ 6ਵਾਂ ਪੇਅ ਕਮਿਸ਼ਨ ਦੇਣ ਦੀ ਭਰਪੂਰ ਸ਼ਲਾਘਾ ਕੀਤੀ ਗਈ ਅਤੇ ਸਰਕਾਰ ਕੋਲੋਂ ਪੰਜਾਬ ਦੇ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਯੂ.ਜੀ.ਸੀ ਪੇਅ ਸਕੇਲਜ਼ ਅਨੁਸਾਰ 7ਵਾਂ ਪੇਅ ਕਮਿਸ਼ਨ ਮਿਤੀ 1.1.2016 ਤੋਂ ਲਾਗੂ ਕਰਕੇ ਜੁਲਾਈ 2021 ਤੋਂ ਦੇਣ ਦੀ ਮੰਗ ਕੀਤੀ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਕਿਹਾ ਕਿ ਮੁਲਾਜ਼ਮਾਂ ਨੂੰ 6ਵਾਂ ਪੇਅ ਕਮਿਸ਼ਨ ਦੇਣਾ ਸਰਕਾਰ ਦਾ ਅਤਿ ਸ਼ਲਾਘਾਯੋਗ ਫ਼ੈਸਲਾ ਹੈ। ਅਸੀਂ ਇਸ ਫ਼ੈਸਲੇ ਦਾ ਸਵਾਗਤ ਕਰਦੇ ਹਾਂ। ਉਨ੍ਹਾਂ ਨਾਲ ਹੀ ਕਿਹਾ ਕਿ ਪੰਜਾਬ ਸਰਕਾਰ ਨੇ ਉਚੇਰੀ ਸਿੱਖਿਆ ਦੀ ਬਿਹਤਰੀ ਲਈ ਬਹੁਤ ਨਿੱਗਰ ਕਦਮ ਉਠਾਏ ਹਨ। ਇਸ ਨਾਲ ਉਚੇਰੀ ਸਿੱਖਿਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਦੇ ਰੌਸ਼ਨ ਭਵਿੱਖ ਦੀ ਆਧਾਰਸ਼ਿਲਾ ਮਜ਼ਬੂਤ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ 6ਵੇਂ ਪੇਅ ਕਮਿਸ਼ਨ ਵਾਂਗ ਪੰਜਾਬ ਦੇ ਸਹਾਇਤਾ ਪ੍ਰਾਪਤ ਕਾਲਜਾਂ ਵਿੱਚ ਵੀ ਯੂ.ਜੀ.ਸੀ ਪੇਅ ਸਕੇਲਜ਼ ਅਨੁਸਾਰ 7ਵਾਂ ਪੇਅ ਕਮਿਸ਼ਨ ਜਲਦੀ ਲਾਗੂ ਕਰਕੇ ਸਰਕਾਰ ਨੂੰ ਅਧਿਆਪਕਾਂ ਅਤੇ ਹੋਰ ਅਮਲੇ ਦੀ ਮੰਗ ਪੂਰੀ ਕਰਨੀ ਚਾਹੀਦੀ ਹੈ। ਐਸੋਸੀਏਸ਼ਨ ਦੇ ਸਮੂਹ ਅਹੁਦੇਦਾਰਾਂ ਨੇ ਸਰਕਾਰ ਦੁਆਰਾ ਜਲਦੀ ਹੀ ਸਹਾਇਤਾ ਪ੍ਰਾਪਤ ਕਾਲਜਾਂ ਵਿੱਚ ਵੀ 7ਵਾਂ ਪੇਅ ਕਮਿਸ਼ਨ ਲਾਗੂ ਕਰਨ ਦੀ ਆਸ ਪ੍ਰਗਟਾਈ।