ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਐਮ.ਏ.ਹਿਸਟਰੀ ਪਹਿਲਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ।
ਜਲੰਧਰ(NIN NEWS): ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦਾ ਗੁਰੂੁ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐਮ.ਏ. ਹਿਸਟਰੀ ਪਹਿਲਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਵਿਿਦਆਰਥਣ ਜੀਨਤ ਨੇ 400 ਵਿਚੋਂ 304 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਪੰਜਵਾਂ ਸਥਾਨ ਅਤੇ ਸ਼ਿਵਾਨੀ ਨੇ 300 ਅੰਕ ਪ੍ਰਾਪਤ ਕਰਕੇ ਨੌਵਾਂ ਸਥਾਨ ਹਾਸਲ ਕੀਤਾ।
ਇਸ ਮੌਕੇ ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਿਦਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਵਿਿਦਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਉਨ੍ਹਾਂ ਇਸ ਮੌਕੇ ਕਿਹਾ ਕਿ ਇਹੋ ਜਿਹੇ ਵਿਿਦਆਰਥੀਆਂ ਦੇ ਸਦਕਾ ਹੀ ਕਿਸੇ ਸੰਸਥਾਂ ਦਾ ਨਾਂ ਉੱਚਾ ਹੁੰਦਾ ਹੈ ਅਤੇ ਸਾਨੂੰ ਇਨ੍ਹਾਂ ਵਿਿਦਆਰਥੀਆਂ ’ਤੇ ਬਹੁਤ ਮਾਣ ਹੈ।
ਅਸੀਂ ਇਨ੍ਹਾਂ ਵਿਿਦਆਰਥੀਆਂ ਦੀ ਹਰ ਤਰ੍ਹਾਂ ਦੀ ਸਹਾਇਤਾ ਵੀ ਕਰਾਂਗੇ। ਇਸ ਮੌਕੇ ਡਾ. ਸੁਮਨ ਚੌਪੜਾ, ਮੁਖੀ ਹਿਸਟਰੀ ਵਿਭਾਗ, ਡਾ. ਅਮਨਦੀਪ ਕੌਰ ਅਤੇ ਡਾ. ਕਰਨਬੀਰ ਸਿੰਘ ਤੋਂ ਇਲਾਵਾ ਵਿਿਦਆਰਥੀਆਂ ਦੇ ਮਾਪੇ ਵੀ ਹਾਜ਼ਰ ਸਨ।