ਲਾਇਲਪੁਰ ਖਾਲਸਾ ਕਾਲਜ ਵਿਖੇ ਸਾਲਾਨਾ ਡਿਗਰੀ ਵੰਡ ਸਮਾਗਮ ਕਰਵਾਇਆ ਗਿਆ।
ਜਲੰਧਰ(NIN NEWS): ਲਾਇਲਪੁਰ ਖਾਲਸਾ ਕਾਲਜ ਵਿਖੇ ਸਾਲਾਨਾ ਡਿਗਰੀ ਵੰਡ ਸਮਾਗਮ ਕਰਵਾਇਆ ਗਿਆ ਅਕਾਦਮਿਕ ਸਿੱਖਿਆ, ਖੋਜ, ਸਾਹਿਤਕ, ਖੇਡਾਂ ਅਤੇ ਕਲਚਰਲ ਖੇਤਰ ਵਿੱਚ ਇੱਕ ਵੱਖਰੀ ਪਛਾਣ ਬਣਾ ਚੁੱਕੇ ਲਾਇਲਪੁਰ ਖਾਲਸਾ ਕਾਲਜ, ਜਲੰਧਰ ਵਿਖੇ ਸਾਲਾਨਾ ਡਿਗਰੀ ਵੰਡ ਸਮਾਗਮ ਕਰਵਾਇਆ ਗਿਆ, ਜਿਸ ਵਿੱਚ 650 ਪੋਸਟ ਗਰੈਜੂਏਟ ਵਿਦਿਆਰਥੀਆਂ ਨੇ ਡਿਗਰੀ ਪ੍ਰਾਪਤ ਕੀਤੀ।
ਇਸ ਡਿਗਰੀ ਵੰਡ ਸਮਾਗਮ ਵਿੱਚ ਸੀ ਓਜੱਸਵੀ ਅਲੰਕਾਰ, ਅਸਿਟੈਂਟ ਕਮਿਸ਼ਨਰ
(ਯੂ.ਟੀ.) ਜਲੰਧਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਗਵਰਨਿੰਗ ਕੌਂਸਲ ਦੇ ਸੰਯੁਕਤ ਸਕੱਤਰ ਜਸਪਾਲ ਸਿੰਘ ਵੜੈਚ, ਸ.ਜਗਦੀਪ ਸਿੰਘ ਸ਼ੇਰਗਿੱਲ, ਮੈਂਬਰ ਗਵਰਨਿੰਗ ਕੌਂਸਲ ਅਤੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਮੁੱਖ ਮਹਿਮਾਨ ਨੂੰ
ਗੁਲਦਸਤੇ ਦੇ ਕੇ ਜੀ ਆਇਆਂ ਕਿਹਾ। ਉਹਨਾਂ ਲਈ ਸੁਆਗਤੀ ਸ਼ਬਦ ਬੋਲਦਿਆਂ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਕਿਹਾ ਕਿ ਸ੍ਰੀ ਓਜੱਸਵੀ ਅਲੰਕਾਰ ਸਾਡੇ ਜ਼ਿਲ੍ਹੇ ਦੇ ਸਭ ਤੋਂ ਯੰਗ ਅਤੇ ਊਰਜਾਵਾਨ ਆਈ.ਏ.ਐਸ. ਅਫ਼ਸਰ ਹਨ। ਜੋ ਕਿ ਸਾਡੇ ਵਿਦਿਆਰਥੀਆਂ ਲਈ ਇਕ ਰੋਲ ਮਾਡਲ ਹੋਣਗੇ। ਉਨ੍ਹਾਂ ਕਿਹਾ ਕਿ ਇੰਨੀ ਛੋਟੀ ਉਮਰ ਵਿਚ ਇਸ ਉੱਚ ਅਹੁਦੇ ‘ਤੇ ਪਹੁੰਚਣ ਵਾਲੇ
ਸੀ ਓਜੱਸਵੀ ਨੇ ਕੇਵਲ ਅੱਠ ਸਾਲ ਪਹਿਲਾਂ ਬੀ.ਟੈਂਕ ਇਲੈਕਟ੍ਰੀਕਲ ਇੰਜੀਨੀਅਰਿੰਗ ਵਿਚ ਕੀਤੀ ਸੀ। ਬੀ.ਟੈਕ ਕਰਨ ਤੋਂ 4-5 ਸਾਲ ਵਿਚ ਹੀ ਸਖਤ ਮਿਹਨਤ ਅਤੇ ਮਾਤਾ-ਪਿਤਾ ਦੀ ਪ੍ਰੇਰਨਾ ਨਾਲ ਉਹ ਸਿਵਿਲ ਸਰਵਿਸਿਜ਼ ਵਿੱਚ ਆਏ ਹਨ। ਉਨ੍ਹਾਂ
ਵਿਦਿਆਰਥੀਆਂ ਨੂੰ ਜੀਵਨ ਵਿਚ ਸਖ਼ਤ ਮਿਹਨਤ ਕਰਕੇ ਆਪਣੀ ਮੰਜ਼ਿਲ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ।
ਉਨ੍ਹਾਂ ਕਿਹਾ ਕਿ ਮਿਹਨਤ ਤੇ ਲਗਨ ਨਾਲ ਵਿਦਿਆਰਥੀ ਉੱਚੀ ਤੋਂ ਉੱਚੀ ਪਦਵੀ ਪ੍ਰਾਪਤ ਕਰ ਸਕਦੇ ਹਨ। ਮੁੱਖ ਮਹਿਮਾਨ ਨੇ ਆਪਣੇ ਭਾਸ਼ਨ ਵਿੱਚ
ਕਿਹਾ ਕਿ ਜੀਵਨ ਵਿੱਚ ਕਈ ਫੈਸਲੇ ਸਖ਼ਤ ਲੈਣੇ ਪੈਂਦੇ ਹਨ, ਜੋ ਕਿ ਭਵਿੱਖ ਵਿੱਚ ਬਹੁਤ ਫਲਦਾਇਕ ਹੁੰਦੇ ਹਨ। ਵਿਦਿਆਰਥੀਆਂ ਨੂੰ ਜੀਵਨ ਦੇ ਹਰ ਕਦਮ ‘ਤੇ ਆਪਣੇ ਅੰਦਰਲੀ ਆਵਾਜ਼ `ਤੇ ਅਧਾਰਤ ਫੈਸਲੇ ਲੈਣੇ ਚਾਹੀਦੇ ਹਨ, ਉਹਨਾਂ ਕਿਹਾ ਕਿ ਅੱਜ ਦੇਸ਼ ਨੂੰ
ਯੁਵਾ ਸ਼ਕਤੀ ਦੀ ਬਹੁਤ ਲੋੜ ਹੈ। ਇਹ ਯੁਵਾ ਸ਼ਕਤੀ ਹੀ ਦੇਸ਼ ਦਾ ਵਰਤਮਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਮਿਹਨਤ ਹੀ ਸਫਲਤਾ ਦੀ ਅਸਲ ਕੁੰਜੀ ਹੁੰਦੀ ਹੈ।
ਉਨ੍ਹਾਂ ਵੱਖ-ਵੱਖ ਬਿਜਨਸ ਐਪ ਅਤੇ ਕੰਪਨੀਆਂ ਦੇ ਹਵਾਲੇ ਨਾਲ ਗੱਲ ਕਰਦਿਆਂ ਕਿਹਾ ਕਿ ਅੱਜ ਦੇ ਯੁਵਕਾਂ ਨੂੰ ਨਵੇਂ ਅਤੇ ਉੱਤਮ ਵਿਚਾਰਾਂ ਤੇ ਸੋਚ ਨਾਲ ਜੀਵਨ ਦਾ ਅਗਲਾ ਸੋਫਰ ਤੈਅ ਕਰਨਾ ਚਾਹੀਦਾ ਹੈ। ਬਿਜਨਸ, ਨੌਕਰੀ ਅਤੇ ਸਿਵਲ ਸਰਵਿਸਿਜ਼ ਦੇ ਖੁੱਲ੍ਹੇ ਦਰਵਾਜੇ ਤੁਹਾਨੂੰ ਆਵਾਜਾ ਮਾਰਦੇ ਹਨ। ਲੋੜ ਹੈ ਤਾਂ ਸਿਰਫ਼ ਉੱਦਮ ਕਰਨ ਦੀ। ਉਨ੍ਹਾਂ ਕਿਹਾ ਕਿ ਸੁਪਨੇ ਪੂਰੇ ਕਰਨ ਲਈ ਆਸਮਾਨ ਦਾ ਸਿਰਾ ਹੀ ਤੁਹਾਡੀ ਲਿਮਿਟ ਹੋਣਾ ਚਾਹੀਦਾ ਹੈ। ਅੰਤ ਵਿਚ ਪ੍ਰੋ. ਜਸਰੀਨ ਕੌਰ, ਡੀਨ ਅਕੈਡਮਿਕ ਅਫੇਅਰਜ਼ ਨੇ ਆਏ ਹੋਏ ਮਹਿਮਾਨ, ਸਮੁੱਚੀ ਗਵਰਨਿੰਗ ਕੌਂਸਲ, ਪ੍ਰਿੰਸੀਪਲ, ਸਟਾਫ ਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ।
ਸਮਾਗਮ ਦੌਰਾਨ ਮੰਚ ਸੰਚਾਲਨ ਡਾ. ਉਪਮਾ ਅਰੋੜਾ ਅਤੇ ਡਾ. ਨੀਤਿਕਾ ਚੁੱਘ ਨੇ ਬਾਖੂਬੀ ਕੀਤਾ।