Breaking Newsअपराध

ਲੁਧਿਆਣਾ ਦੇ ਜਲੰਧਰ ਬਾਈਪਾਸ ’ਤੇ ਡਾ. ਅੰਬੇਦਕਰ ਜੀ ਦੇ ਸਰੂਪ ਨਾਲ ਛੇੜਛਾੜ! ਭਾਜਪਾ ਆਗੂ ਪਰਮਜੀਤ ਬਾਘਾ ਜੋਹਲ ਨੇ ਚੁੱਕਿਆ ਸਵਾਲ—ਚੌਂਕ ’ਚ ਲੱਗੇ ਕੈਮਰੇ ਕਿਸ ਕੰਮ ਲਈ?

ਭਾਜਪਾ ਆਗੂ ਪਰਮਜੀਤ ਬਾਘਾ ਜੋਹਲ ਨੇ ਚੁੱਕਿਆ ਸਵਾਲ—ਚੌਂਕ ’ਚ ਲੱਗੇ ਕੈਮਰੇ ਕਿਸ ਕੰਮ ਲਈ?

ਲੁਧਿਆਣਾ ਦੇ ਜਲੰਧਰ ਬਾਈਪਾਸ ’ਤੇ ਡਾ. ਅੰਬੇਦਕਰ ਜੀ ਦੇ ਸਰੂਪ ਨਾਲ ਛੇੜਛਾੜ! ਭਾਜਪਾ ਆਗੂ ਪਰਮਜੀਤ ਬਾਘਾ ਜੋਹਲ ਨੇ ਚੁੱਕਿਆ ਸਵਾਲ—ਚੌਂਕ ’ਚ ਲੱਗੇ ਕੈਮਰੇ ਕਿਸ ਕੰਮ ਲਈ?

ਲੁਧਿਆਣਾ: ਜਲੰਧਰ ਬਾਈਪਾਸ ਚੌਂਕ ’ਤੇ ਡਾ. ਭੀਮ ਰਾਓ ਅੰਬੇਦਕਰ ਜੀ ਦੇ ਸਰੂਪ ਨਾਲ ਕਥਿਤ ਛੇੜਛਾੜ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਇਲਾਕੇ ਵਿੱਚ ਰੋਸ ਪਾਇਆ ਜਾ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਭਾਜਪਾ ਆਗੂ ਪਰਮਜੀਤ ਬਾਘਾ ਜੋਹਲ ਨੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰਦਿਆਂ ਤੁਰੰਤ ਜਾਂਚ ਦੀ ਮੰਗ ਕੀਤੀ ਹੈ।

ਪਰਮਜੀਤ ਬਾਘਾ ਜੋਹਲ ਨੇ ਕਿਹਾ ਕਿ ਜਲੰਧਰ ਬਾਈਪਾਸ ਚੌਂਕ ਵਿੱਚ ਕੈਮਰੇ ਲੱਗੇ ਹੋਏ ਹਨ। ਜੇਕਰ ਇਹ ਕੈਮਰੇ ਚਾਲੂ ਹਾਲਤ ਵਿੱਚ ਹਨ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੀ ਨਿਗਰਾਨੀ ਜਾਂ ਚਲਾਨ ਲਈ ਵਰਤੇ ਜਾਂਦੇ ਹਨ ਤਾਂ ਫਿਰ ਇਹ ਕੈਮਰੇ ਇਸ ਘਟਨਾ ਦੀ ਸੱਚਾਈ ਸਾਹਮਣੇ ਲਿਆਉਣ ਵਿੱਚ ਕਿਉਂ ਨਾ ਵਰਤੇ ਜਾਣ?

ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਤੁਰੰਤ ਇਹ ਪਤਾ ਲਗਾਉਣਾ ਚਾਹੀਦਾ ਹੈ ਕਿ ਘਟਨਾ ਦੇ ਸਮੇਂ ਕੈਮਰੇ ਚਾਲੂ ਸਨ ਜਾਂ ਨਹੀਂ ਅਤੇ ਉਨ੍ਹਾਂ ਦੀ ਰਿਕਾਰਡਿੰਗ ਵਿੱਚ ਕੋਈ ਵਿਅਕਤੀ ਜਾਂ ਵਾਹਨ ਕੈਦ ਹੋਇਆ ਹੈ ਜਾਂ ਨਹੀਂ। ਜੇਕਰ ਘਟਨਾ ਦੀ ਵੀਡੀਓ ਫੁਟੇਜ ਉਪਲਬਧ ਹੈ ਤਾਂ ਉਸ ਨੂੰ ਸੁਰੱਖਿਅਤ ਕਰਕੇ ਬਾਰੀਕੀ ਨਾਲ ਜਾਂਚ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਚਲਾਨ ਕੱਟਣ ਲਈ ਕੈਮਰੇ ਹਨ ਤਾਂ ਲੋਕਾਂ ਦੀ ਸੁਰੱਖਿਆ ਅਤੇ ਅਜਿਹੀਆਂ ਘਟਨਾਵਾਂ ਦੀ ਜਾਂਚ ਲਈ ਵੀ ਇਨ੍ਹਾਂ ਦੀ ਵਰਤੋਂ ਹੋਣੀ ਚਾਹੀਦੀ ਹੈ। ਡਾ. ਭੀਮ ਰਾਓ ਅੰਬੇਦਕਰ ਜੀ ਵਰਗੀ ਮਹਾਨ ਸ਼ਖ਼ਸੀਅਤ ਦੇ ਸਨਮਾਨ ਨਾਲ ਕਿਸੇ ਵੀ ਤਰ੍ਹਾਂ ਦੀ ਛੇੜਛਾੜ ਜਾਂ ਬੇਅਦਬੀ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਪਰਮਜੀਤ ਬਾਘਾ ਜੋਹਲ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮਾਮਲੇ ਦੀ ਤੁਰੰਤ, ਨਿਰਪੱਖ ਅਤੇ ਗੰਭੀਰਤਾ ਨਾਲ ਜਾਂਚ ਕਰਵਾਈ ਜਾਵੇ ਅਤੇ ਜੇਕਰ ਕਿਸੇ ਵੱਲੋਂ ਜਾਣਬੁੱਝ ਕੇ ਇਹ ਹਰਕਤ ਕੀਤੀ ਗਈ ਹੈ ਤਾਂ ਕੈਮਰਾ ਫੁਟੇਜ ਸਮੇਤ ਸਾਰੇ ਸਬੂਤਾਂ ਦੇ ਆਧਾਰ ’ਤੇ ਦੋਸ਼ੀ ਦੀ ਪਛਾਣ ਕਰਕੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ।

News India Now

News India Now is Government Registered Online Web News Portal.

Related Articles

Leave a Reply

Your email address will not be published. Required fields are marked *

Back to top button