ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਫਿਲੌਰ ਦੀ ਪੁਲਿਸ ਵੱਲੋਂ 10 ਗ੍ਰਾਮ ਹੈਰੋਇਨ ਬਰਾਮਦ ਕਰਕੇ 01 ਮਹਿਲਾ ਨਸ਼ਾ ਤਸਕਰ ਨੂੰ ਗ੍ਰਿਫਤਾਰ ਅਤੇ ਇੱਕ ਸਨੈਚਰ ਨੂੰ ਕਾਬੂ ਕਰਕੇ ਖੋਹ ਕੀਤਾ ਮੋਬਾਇਲ ਫੋਨ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ।
ਜਲੰਧਰ(ਜਸਕਿਰਤ ਸਿੰਘ): ਸ਼੍ਰੀ ਸਵਪਨ ਸ਼ਰਮਾਂ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ , ਜਲੰਧਰ ਦਿਹਾੜੀ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ਼੍ਰੀ ਕੰਵਲਪ੍ਰੀਤ ਸਿੰਘ ਪੁਲਿਸ ਕਪਤਾਨ , ਇੰਨਵੈਸਟੀਗੇਸ਼ਨ ਜਲੰਧਰ ਦਿਹਾਤੀ , ਸ਼੍ਰੀ ਹਰਨੀਲ ਸਿੰਘ ਪੀ.ਪੀ.ਐਸ ਉਪ ਪੁਲਿਸ ਕਪਤਾਨ , ਸਬ ਡਵੀਜਨ ਫਿਲੌਰ ਦੀ ਅਗਵਾਈ ਹੇਠ ਸਮਾਜ ਦੇ ਮਾੜੇ ਅਨਸਰਾਂ। ਨਸ਼ਾ ਤਸਕਰਾਂ ਦੇ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਸਬ ਇੰਸਪੈਕਟਰ ਨਰਿੰਦਰ ਸਿੰਘ ਮੁੱਖ ਅਫਸਰ ਥਾਣਾ ਫਿਲੌਰ ਦੀ ਪੁਲਿਸ ਪਾਰਟੀ ਵੱਲੋਂ ਇੱਕ ਮਹਿਲਾ ਨਸ਼ਾ ਤਸਕਰ ਅਤੇ ਇੱਕ ਸਨੈਚਰ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਹਰਨੀਲ ਸਿੰਘ ਪੀ.ਪੀ.ਐਸ ਉਪ ਪੁਲਿਸ ਕਪਤਾਨ , ਸਬ ਡਵੀਜਨ ਫਿਲੌਰ ਨੇ ਦੱਸਿਆ ਕਿ ਮਿਤੀ 15.05.2022 ਨੂੰ ਸਬ ਇੰਸਪੈਕਟਰ ਨਰਿੰਦਰ ਸਿੰਘ ਮੁੱਖ ਅਫਸਰ ਥਾਣਾ ਫਿਲੌਰ ਜਲੰਧਰ ਦਿਹਾਤੀ ਦੀ ਪੁਲਿਸ ਪਾਰਟੀ ਦੇ ਐਸ.ਆਈ ਬਲਜੀਤ ਸਿੰਘ ਥਾਣਾ ਫਿਲੌਰ ਜਲੰਧਰ ਦਿਹਾਤੀ ਸਮੇਤ ਸਾਥੀ ਕ੍ਰਮਚਾਰੀਆ ਦੇ ਨਸ਼ਾ ਵੇਚਦੀ ਇੱਕ ਔਰਤ ਦੇ ਵਾਇਰਲ ਹੋਏ ਵੀਡੀਓ ਤੇ ਕਾਰਵਾਈ ਕਰਦੇ ਹੋਏ ਨੂਰਮਹਿਲ ਰੋਡ ਗੰਨਾ ਪਿੰਡ ਮੋੜ ਤੋਂ ਇੱਕ ਔਰਤ ਜਿਸਦੇ ਹੱਥ ਵਿੱਚ ਕੋਈ ਵਸਤੂ ਫੜੀ ਸੀ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਆਪਣੇ ਹੱਥ ਵਿੱਚ ਫੜੇ ਲਿਫਾਫਾ ਨੂੰ ਸੁੱਟ ਕੇ ਭੱਜਣ ਲੱਗੀ ਜਿਸਨੂੰ ਮਹਿਲਾ ਕ੍ਰਮਚਾਰੀ ਦੀ ਮਦਦ ਨਾਲ ਕਾਬੂ ਕਰਕੇ ਉਸਦਾ ਨਾਮ ਪਤਾ ਪੁੱਛਿਆ ਜਿਸਨੇ ਆਪਣਾ ਨਾਮ ਮਨਜੀਤ ਉਰਫ ਗੋਰੇ ਪਤਨੀ ਸੁਨੀਲ ਉਰਫ ਸਨੀ ਵਾਸੀ ਗੰਨਾ ਪਿੰਡ ਦੱਸਿਆ ਅਤੇ ਉਸ ਵੱਲੋਂ ਸੁੱਟੇ ਲਿਫਾਫਾ ਦੀ ਤਲਾਸ਼ੀ ਕੀਤੀ ਤਾਂ ਉਸ ਵਿੱਚੋਂ ਹੈਰੋਇਨ ਬਰਾਮਦ ਹੋਈ।
ਜਿਸਦਾ ਕੰਪਿਊਟਰ ਕੰਡੇ ਨਾਲ ਵਜਨ ਕਰਨ ਤੇ 10 ਗ੍ਰਾਮ ਹੈਰੋਇਨ ਹੋਈ । ਜਿਸ ਤੇ ਦੋਸ਼ਣ ਤੇ ਖਿਲਾਂਫ ਮੁਕੱਦਮਾ ਨੰਬਰ 103 ਮਿਤੀ 15.05.2022 ਜੁਰਮ 21 ਬੀ – ਐਨ.ਡੀ.ਪੀ.ਐਸ ਐਕਟ ਥਾਣਾ ਫਿਲੌਰ ਦਰਜ ਰਜਿਸ਼ਟਰ ਕਰਕੇ ਮੁਢਲੀ ਤਫਤੀਸ਼ ਅਮਲ ਵਿੱਚ ਲਿਆਦੀ ਗਈ ਹੈ । ਦੋਸ਼ਣ ਉਕਤ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ । ਬਰਾਮਦਗੀ : – 10 ਗ੍ਰਾਮ ਹੈਰੋਇਨ ਇਸੇ ਮੁਹਿੰਮ ਤਹਿਤ ਸਬ ਇੰਸਪੈਕਟਰ ਨਰਿੰਦਰ ਸਿੰਘ ਮੁੱਖ ਅਫਸਰ ਥਾਣਾ ਫਿਲੌਰ ਜਲੰਧਰ ਦਿਹਾਤੀ ਦੀ ਪੁਲਿਸ ਪਾਰਟੀ ਦੇ ਏ.ਐਸ.ਆਈ ਉਮੇਸ਼ ਕੁਮਾਰ ਥਾਣਾ ਫਿਲੌਰ ਜਲੰਧਰ ਦਿਹਾਤੀ ਸਮੇਤ ਸਾਥੀ ਕ੍ਰਮਚਾਰੀਆ ਦੇ ਨੰਗਲ ਪਿੰਡ ਤੋਂ ਇੱਕ ਔਰਤ ਤੋਂ ਮੋਬਾਇਲ ਖੋਹ ਕਰਨ ਵਾਲੇ ਵਿਅਕਤੀ ਨੂੰ ਕਾਬੂ ਕਰਕੇ ਉਸਦਾ ਨਾਮ ਪਤਾ ਪੁੱਛਿਆ ਜਿਸਨੇ ਆਪਣਾ ਨਾਮ ਅਜੇ ਕੁਮਾਰ ਪੁੱਤਰ ਰਜਿੰਦਰ ਕੁਮਾਰ ਵਾਸੀ ਆਲੋਵਾਲ ਥਾਣਾ ਫਿਲੌਰ ਜਿਲ੍ਹਾ ਜਲੰਧਰ ਦੱਸਿਆ ਜਿਸਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਖੋਹ ਕੀਤਾ ਮੋਬਾਇਲ ਫੋਨ ਮਾਰਕਾ ਮੋਬਾਇਲ ਫੋਨ ਜੀਉਨੀ ਮਾਡਲ ਪੀ -2 ਬਰਾਮਦ ਕੀਤਾ ਜਿਸ ਤੇ ਦੋਸ਼ੀ ਦੇ ਖਿਲਾਫ ਮੁਕੱਦਮਾ ਨੰਬਰ 102 ਮਿਤੀ 15.05.2022 ਜੁਰਮ 379 ਬੀ / 411 ਭ : ਦ : ਥਾਣਾ ਫਿਲੌਰ ਦਰਜ ਰਜਿਸਟਰ ਕਰਕੇ ਮੁਢਲੀ ਤਫਤੀਸ਼ ਅਮਲ ਵਿੱਚ ਲਿਆਦੀ ਗਈ ਹੈ । ਦੋਸ਼ੀ ਉਕਤ ਪਾਸੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ । ਬਰਾਮਦਗੀ ਇੱਕ ਮੋਬਾਇਲ ਫੋਨ ਮਾਰਕਾ ਜੀਉਨੀ ਮਾਡਲ ਪੀ -2