अंतरराष्ट्रीयई-पेपरराष्ट्रीय

ਪਿੰਡ ਤੁੰਗਵਾਲੀ ਵਿਖੇ ਖੇਤਾਂ ‘ਚ ਰਹਿੰਦੇ ਇੱਕ ਘਰ ‘ਚ ਹੋਇਆ ਬਲਾਸਟ ,ਟੁੱਟੇ ਘਰ ਦੇ ਸਾਰੇ ਸ਼ੀਸ਼ੇ ਅਤੇ ਦਰਵਾਜ਼ੇ ,ਪਰਿਵਾਰਕ ਮੈਂਬਰਾਂ ‘ਚ ਸਹਿਮ ਦਾ ਮਾਹੌਲ

ਬਠਿੰਡਾ ਦੇ ਪਿੰਡ ਤੁੰਗਵਾਲੀ ਵਿਖੇ ਖੇਤਾਂ ‘ਚ ਰਹਿੰਦੇ ਇੱਕ ਘਰ ‘ਚ ਬਲਾਸਟ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਬਲਾਸਟ ਨਾਲ ਘਰ ਦੇ ਸਾਰੇ ਸ਼ੀਸ਼ੇ ਅਤੇ ਦਰਵਾਜ਼ੇ ਟੁੱਟ ਗਏ ਹਨ। ਇਸ ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ‘ਚ ਸਹਿਮ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਇਸ ਦੇ ਨਾਲ ਹੀ ਬਠਿੰਡਾ ਦੇ ਬੀੜ ਤਾਲਾਬ ਦੀ ਲੇਨ ਨੰਬਰ 4 ਵਿੱਚ ਦਰਗਾਹ ਦੇ ਨੇੜੇ ਮਿਜ਼ਾਈਲ ਵਰਗਾ ਹਥਿਆਰ ਮਿਲਿਆ ਹੈ ,ਜੋ ਕਿ ਇੱਕ ਵੱਡੇ ਢੋਲ ਤੋਂ ਵੱਡਾ ਦਿਖਦਾ ਹੈ। ਜੋ ਇੱਥੇ ਬਠਿੰਡਾ ਵਿੱਚ ਡਿੱਗਿਆ ਹੈ, ਉਸਦੀ ਤਸਵੀਰ ਵੀ ਸਾਹਮਣੇ ਆਈ ਹੈ।

ਦਰਅਸਲ ‘ਚ ਵੀਰਵਾਰ ਨੂੰ ਪਾਕਿਸਤਾਨ ਨੇ ਪੰਜਾਬ ‘ਤੇ ਹਮਲਾ ਕੀਤਾ ਸੀ। ਪਠਾਨਕੋਟ ਦੇ ਏਅਰਬੇਸ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਖ਼ਬਰਾਂ ਅਨੁਸਾਰ ਪਠਾਨਕੋਟ ਵਿੱਚ ਇੱਕ ਪਾਕਿਸਤਾਨੀ ਜਹਾਜ਼ ਨੂੰ ਡੇਗ ਦਿੱਤਾ ਗਿਆ ਹੈ। ਹਾਲਾਂਕਿ, ਸਰਕਾਰ ਵੱਲੋਂ ਇਸਦੀ ਪੁਸ਼ਟੀ ਨਹੀਂ ਕੀਤੀ ਗਈ। ਇਸ ਦੇ ਇਲਾਵਾ ਜਲੰਧਰ ਵਿੱਚ ਦੋ ਥਾਵਾਂ ‘ਤੇ ਡਰੋਨ ਹਮਲੇ ਹੋਏ। ਹਾਲਾਂਕਿ, ਭਾਰਤ ਦੇ ਏਅਰ ਡਿਫੈਂਸ ਸਿਸਟਮ ਨੇ ਉਨ੍ਹਾਂ ਨੂੰ ਅਸਮਾਨ ਵਿੱਚ ਹੀ ਤਬਾਹ ਕਰ ਦਿੱਤਾ। ਹਮਲੇ ਵਿੱਚ ਕੋਈ ਨੁਕਸਾਨ ਨਹੀਂ ਹੋਇਆ। ਬਠਿੰਡਾ ਵਿੱਚ ਵੀ ਡਰੋਨ ਦੀ ਆਵਾਜਾਈ ਦੇਖੀ ਗਈ ਹੈ।

ਇਸ ਤੋਂ ਪਹਿਲਾਂ 7-8 ਮਈ ਦੀ ਰਾਤ ਨੂੰ ਪਾਕਿਸਤਾਨ ਨੇ ਪੰਜਾਬ ਦੇ ਪਠਾਨਕੋਟ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਆਦਮਪੁਰ, ਲੁਧਿਆਣਾ, ਬਠਿੰਡਾ ਅਤੇ ਚੰਡੀਗੜ੍ਹ ਵਿੱਚ ਫੌਜੀ ਠਿਕਾਣਿਆਂ ‘ਤੇ ਰਾਕੇਟ ਅਤੇ ਮਿਜ਼ਾਈਲਾਂ ਦਾਗੀਆਂ ਸਨ। ਹਾਲਾਂਕਿ, ਭਾਰਤ ਦੇ ਏਅਰ ਡਿਫੈਂਸ ਸਿਸਟਮ ਨੇ  ਹਵਾ ਵਿੱਚ ਹੀ ਮਿਜ਼ਾਈਲਾਂ ਨੂੰ ਬੇਅਸਰ ਕਰ ਦਿੱਤਾ।

ਦੱਸ ਦੇਈਏ ਕਿ ਵੀਰਵਾਰ ਸਵੇਰੇ ਵੀ ਕਈ ਜ਼ਿਲ੍ਹਿਆਂ ਵਿੱਚ ਧਮਾਕਿਆਂ ਦੀਆਂ ਆਵਾਜ਼ਾਂ ਸੁਣੀਆਂ ਗਈਆਂ ਸਨ। ਕਈ ਥਾਵਾਂ ‘ਤੇ ਰਾਕੇਟ ਦੇ ਟੁਕੜੇ ਵੀ ਮਿਲੇ। ਅੰਮ੍ਰਿਤਸਰ ਦੇ ਮੱਖਣਵਿੰਡੀ ਪਿੰਡ ਵਿੱਚ ਇੱਕ ਜ਼ਿੰਦਾ ਰਾਕੇਟ ਮਿਲਿਆ ਸੀ। ਇਸ ਤੋਂ ਬਾਅਦ ਫੌਜ ਅਤੇ ਹਵਾਈ ਸੈਨਾ ਦੀਆਂ ਟੀਮਾਂ ਨੇ ਇਸਨੂੰ ਆਪਣੀ ਹਿਰਾਸਤ ਵਿੱਚ ਲੈ ਲਿਆ ਸੀ।

News India Now

News India Now is Government Registered Online Web News Portal.

Related Articles

Leave a Reply

Your email address will not be published. Required fields are marked *

Back to top button