ਸਾਂਝਾ ਮਜ਼ਦੂਰ ਮੋਰਚਾ ਵਲੋਂ ਮੁੱਖ ਮੰਤਰੀ ਦੇ ਨਾਮ ਹਲਕਾ ਵਿਧਾਇਕ ਨੂੰ ਦਿੱਤਾ ਗਿਆ ਯਾਦ ਪੱਤਰ

ਕਰਤਾਰਪੁਰ(ਰਾਕੇਸ਼ ਕੁਮਾਰ ): ਸਾਂਝਾ ਮਜ਼ਦੂਰ ਮੋਰਚਾ ਦੇ ਸੱਦੇ ਤਹਿਤ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਪੇਂਡੂ ਮਜ਼ਦੂਰਾਂ ਵਲੋਂ ਅੱਜ ਹਲਕਾ ਕਰਤਾਰਪੁਰ ਦੇ ਵਿਧਾਇਕ ਬਲਕਾਰ ਸਿੰਘ ਨੂੰ ਯਾਦ ਪੱਤਰ ਸੌਂਪ ਕੇ ਪੰਜਾਬ ਸਰਕਾਰ ਨੂੰ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਮੀਟਿੰਗ ਕਰਨ ਦਾ ਵਾਅਦਾ ਯਾਦ ਕਰਵਾਇਆ ਗਿਆ।ਇਸ ਸਮੇਂ ਮੰਗਾਂ ਦੇ ਹੱਲ ਲਈ ਮੀਟਿੰਗ ਦਾ ਸਮਾਂ ਨਾ ਦੇਣ ਦੀ ਸੂਰਤ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਵਿੱਢਣ ਦਾ ਐਲਾਨ ਵੀ ਕੀਤਾ ਗਿਆ।ਇਸ ਮੌਕੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਅਤੇ ਯੂਨੀਅਨ ਦੇ ਯੂਥ ਵਿੰਗ ਦੇ ਸੂਬਾ ਆਗੂ ਗੁਰਪ੍ਰੀਤ ਸਿੰਘ ਚੀਦਾ ਕਿਹਾ ਕਿ ਬੀਤੀ 8 ਅਤੇ 9 ਜੂਨ ਨੂੰ ਮੁੱਖ ਮੰਤਰੀ ਪੰਜਾਬ ਵਲੋਂ ਸਾਂਝਾ ਮਜ਼ਦੂਰ ਮੋਰਚਾ ਦੇ ਆਗੂਆਂ ਨਾਲ ਪੰਜਾਬ ਭਵਨ ਚੰਡੀਗੜ੍ਹ ਵਿਖੇ ਮਜ਼ਦੂਰਾਂ ਦੀਆਂ ਮੰਗਾਂ ਸੰਬੰਧੀ ਕੀਤੀ ਮੀਟਿੰਗ ਵਿੱਚ ਚੋਣ ਜ਼ਾਬਤਾ ਲੱਗਿਆ ਹੋਣ ਕਾਰਨ ਕਿਸੇ ਠੋਸ ਹੱਲ ਲਈ ਅਸਮਰੱਥਾ ਜ਼ਾਹਰ ਕਰਦੇ ਹੋਏ ਜੁਲਾਈ ਦੇ ਪਹਿਲੇ ਹਫ਼ਤੇ ਮੁੜ ਮੀਟਿੰਗ ਕਰ ਕੇ ਸਾਰੇ ਮਸਲਿਆਂ ਦਾ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ। ਪ੍ਰੰਤੂ ਜੁਲਾਈ ਦਾ ਪੂਰਾ ਮਹੀਨਾ ਬੀਤ ਜਾਣ ਤੋਂ ਬਾਅਦ ਵੀ ਮੁੱਖ ਮੰਤਰੀ ਪੰਜਾਬ ਵੱਲੋਂ ਆਗੂਆਂ ਨੂੰ ਮੀਟਿੰਗ ਦਾ ਕੋਈ ਸਮਾਂ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿਚ ਮਜਦੂਰਾਂ ਵੱਲੋਂ 5-5 ਮਰਲੇ ਦੇ ਰਿਹਾਇਸ਼ੀ ਪਲਾਟ,ਆਪਣੇ ਹਿੱਸੇ ਦੀਆਂ ਪੰਚਾਇਤੀ ਅਤੇ ਨਜ਼ੂਲ ਜ਼ਮੀਨਾਂ, ਦਿਹਾੜੀ ਦੇ ਰੇਟ, ਮਨਰੇਗਾ ਅਤੇ ਕਰਜ਼ੇ ਦੇ ਸਵਾਲ ਨੂੰ ਲੈ ਕੇ ਸਾਂਝਾ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਸੰਘਰਸ਼ ਲਡ਼ਿਆ ਜਾ ਰਿਹਾ ਹੈ।
ਉਨ੍ਹਾਂ ਪੰਜਾਬ ਸਰਕਾਰ ਉੱਪਰ ਮਜ਼ਦੂਰਾਂ ਦੀਆਂ ਮੰਗਾਂ ਨੂੰ ਅਣਦੇਖਿਆ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਵੀ ਬਾਕੀ ਰਵਾਇਤੀ ਪਾਰਟੀਆਂ ਵਾਂਗ ਖ਼ਾਸ ਲੋਕਾਂ ਦੀ ਸਰਕਾਰ ਬਣ ਚੁੱਕੀ ਹੈ ਉਨ੍ਹਾਂ ਕਿਹਾ ਕਿ ਬੀਤੇ ਕਾਰਜਕਾਲ ਦੌਰਾਨ ਇੱਕ ਵੀ ਸ਼ਬਦ ਮਜ਼ਦੂਰਾਂ ਦੇ ਪੱਖ ਵਿੱਚ ਨਹੀਂ ਕਿਹਾ ਗਿਆ ਅਤੇ ਹੁਣ ਸਾਂਝਾ ਮਜ਼ਦੂਰ ਮੋਰਚਾ ਦੇ ਆਗੂਆਂ ਨਾਲ ਮੀਟਿੰਗ ਦਾ ਸਮਾਂ ਤੈਅ ਹੋਣ ਤੋਂ ਬਾਅਦ ਵੀ ਮੀਟਿੰਗ ਤੋਂ ਟਾਲਾ ਵੱਟਣਾ ਇਸ ਗੱਲ ਨੂੰ ਸਪੱਸ਼ਟ ਕਰਦਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਪ