ई-पेपरचुनावबिजनेसराजनीतिराष्ट्रीय

ਮੁੱਖ ਮੰਤਰੀ ਦਾ ਐਲਾਨ 1 ਜੁਲਾਈ ਤੋਂ ਮੁਫਤ ਬਿਜਲੀ ਗਰੰਟੀ ਲਾਗੂ, 51 ਲੱਖ ਘਰਾਂ ਦੇ ਬਿੱਲ ਆਉਣਗੇ ਜ਼ੀਰੋ

ਫਤਹਿਗੜ੍ਹ ਸਾਹਿਬ( NIN NEWS, ਮਲਕੀਤ ਸਿੰਘ ਭਾਮੀਆਂ) :ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਅਪਣੇ ਚੋਣ ਵਾਅਦੇ ਨੂੰ ਪੂਰਾ ਕਰਦੇ ਹੋਏ ਬਿਜਲੀ ਗਰੰਟੀ ਦਾ ਤੋਹਫਾ ਇਕ ਜੁਲਾਈ ਤੋਂ ਲਾਗੂ ਕਰ ਦਿੱਤਾ ਹੈ। ਹੁਣ ਜੁਲਾਈ – ਅਗਸਤ ਦੇ ਬਿੱਲ ਜੋ ਕਿ ਸਤੰਬਰ ਦੇ ਪਹਿਲੇ ਹਫਤੇ ਆਵੇਗਾ, ਇਸ ਵਿੱਚ ਪੰਜਾਬੀਆਂ ਨੂੰ 600 ਯੂਨਿਟ ਮਾਫ ਮਿਲੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਖੁੱਦ ਇਸਦਾ ਐਲਾਨ ਕੀਤਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ 1 ਜੁਲਾਈ ਦਾ ਬਿੱਲ ਸਤੰਬਰ ਦੇ ਪਹਿਲੇ ਹਫਤੇ ਆਵੇਗਾ। ਖੁਸ਼ਖਬਰੀ ਹੈ ਕਿ ਲੱਗਭਗ 51 ਲੱਖ ਘਰਾਂ ਨੂੰ ਬਿਜਲੀ ਦਾ ਬਿੱਲ ਜ਼ੀਰੋ ਆਵੇਗਾ।

ਜੋ ਕਹਿੰਦੇ ਹਾਂ ਉਹ ਪੂਰਾ ਕਰਦੇ ਹਾਂ। ਦੱਸ ਦਈਏ ਕਿ ਸਰਕਾਰ ਵਲੋਂ ਅਨੁਸੂਚਿਤ ਜਾਤੀ ਭਾਈਚਾਰੇ ਤੋਂ ਇਲਾਵਾ ਸੁਤੰਤਰਤਾ ਸੈਨਾਨੀਆਂ ਅਤੇ ਉਨ੍ਹਾਂ ਦੇ ਵਾਰਸਾਂ ( ਪੋਤੇ / ਪੋਤੀਆਂ ) ਘਰੇਲੂ ਖਪਤਕਾਰਾਂ ਲਈ ਵੀ ਇਹ ਇਕ ਕਿਲੋਵਾਟ ਮਨਜੂਰਸ਼ੁਦਾ ਲੋਡ ਦੀ ਸ਼ਰਤ ਹਟਾ ਦਿੱਤੀ ਗਈ ਹੈ। ਹੁਣ ਉਨ੍ਹਾਂ ਨੂੰ 600 ਯੂਨਿਟ ਬਿਜਲੀ ਪੂਰੀ ਤਰ੍ਹਾਂ ਮੁਫਤ ਹੈ।

ਮਤਲਬ ਉਨ੍ਹਾਂ ਨੂੰ ਇਸ ਤੋ ਵੱਧ ਯੂਨਿਟਾਂ ਹੋਣ ਤੇ ਸਿਰਫ ਇਸੇ ਦਾ ਬਿੱਲ ਭਰਨਾ ਪਵੇਗਾ। 6 ਜੁਲਾਈ ਨੂੰ ਮੰਤਰੀ ਮੰਡਲ ਵਿੱਚ ਹੋਏ ਫੈਸਲੇ ਤੇ ਪੰਜਾਬੀਆਂ ਨੂੰ 600 ਯੂਨਿਟ ਮੁਫਤ ਬਿਜਲੀ ਤੇ ਮੋਹਰ ਲਾਈ ਗਈ ਹੈ। ਜਰਨਲ ਕੈਟਾਗਿਰੀ ਨੂੰ 2 ਮਹੀਨੇ ਵਿੱਚ 600 ਯੂਨਿਟ ਮੁਫਤ ਬਿਜਲੀ ਮਿਲੇਗੀ। ਜੇ ਇਕ ਯੂਨਿਟ ਵੱਧ ਬਿੱਲ ਹੋਇਆ ਤਾਂ ਪੂਰਾ ਬਿੱਲ ਚੁਕਾਉਣਾ ਪਵੇਗਾ ਜੇ ਇਨਕਮ ਟੈਕਸ ਭਰਦੇ ਹੋ ਤਾਂ 600 ਯੂਨਿਟ ਤੋਂ ਵਧ ਬਿਜਲੀ ਖਰਚ ਹੋਈ ਤਾਂ ਪੂਰਾ ਬਿੱਲ ਚੁਕਾਉਣਾ ਪਵੇਗਾ।

News India Now

News India Now is Government Registered Online Web News Portal.

Related Articles

Leave a Reply

Your email address will not be published. Required fields are marked *

Back to top button