ਮੁੱਖ ਮੰਤਰੀ ਨੂੰ ਪੇਟ ਦਰਦ ਲਈ ਦਿੱਲੀ ਜਾਣਾ ਪਏ ਤਾਂ ਪੰਜਾਬ ਦੇ ਹਸਪਤਾਲਾਂ ਤੇ ਡਾਕਟਰਾਂ ਬਾਰੇ ਕੀ ਕਹੋਗੇ – ਪ੍ਰਤਾਪ ਸਿੰਘ ਬਾਜਵਾ

ਫਤਹਿਗੜ੍ਹ ਸਾਹਿਬ (ਮਲਕੀਤ ਸਿੰਘ ਭਾਮੀਆਂ) : ਏਜੰਸੀ ਚੰਡੀਗੜ੍ਹ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਪੇਟ ਦਰਦ ਕਾਰਨ ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਭਰਤੀ ਹੋਣ ਨੂੰ ਲੈਕੇ ਹੁਣ ਸਿਆਸੀ ਪ੍ਰਤੀਕਰਮ ਵੀ ਆਉਣੇ ਸ਼ੁਰੂ ਹੋ ਗਏ ਹਨ। ਇਸ ਮਾਮਲੇ ਵਿੱਚ ਕਾਂਗਰਸ ਵਿਧਾਇਕ ਦਲ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜੋ ਮੁੱਖ ਮੰਤਰੀ ਭਗਵੰਤ ਮਾਨ ਦੇ ਟਿੱਡ ਵਿੱਚ ਦਰਦ ਸੀ, ਪੇਟ ਦਰਦ ਵਿੱਚ ਵੀ ਦਿੱਲੀ ਜਾਣਾ ਪਿਆ ਤਾਂ ਪੰਜਾਬ ਦੇ ਹਸਪਤਾਲਾਂ ਤੇ ਡਾਕਟਰਾਂ ਬਾਰੇ ਕੀ ਕਹੋਗੇ, ਉਨ੍ਹਾਂ ਨੂੰ ਪੰਜਾਬ ਦਾ ਕੋਈ ਹਸਪਤਾਲ ਨਹੀਂ ਲੱਭਿਆ।

ਦਿੱਲੀ ਮਾਡਲ ਤੇ ਹਸਪਤਾਲਾਂ ਨੂੰ ਸੁਧਾਰਨ ਦੀ ਗੱਲ ਕਰਦੇ ਹਨ। ਉਨ੍ਹਾਂ ਨੇ ਪੰਜਾਬ ਤੋ ਰਾਜ ਸਭਾ ਦਾ ਮੈਂਬਰ ਰਾਘਵ ਚੱਢਾ ਬਾਰੇ ਟਿੱਪਣੀ ਕਰਦਿਆਂ ਕਿਹਾ ਕਿ ਰਾਘਵ ਚੱਢਾ ਨੂੰ ਪੰਜਾਬ ਦੇ ਕਿਸੇ ਵੀ ਬੱਸ ਸਟੈਂਡ ਤੇ ਖੜ੍ਹਾ ਕਰਕੇ ਦੇਖ ਲਵੋ, ਲੋਕ ਨਹੀਂ ਪਛਾਣ ਸਕਣਗੇ ਪਰ ਸ਼ਾਇਦ ਨਾਲਦੇ 50 ਕਮਾਂਡੋ ਵਾਲੇ ਪਛਾਣ ਲੈਣਗੇ।
ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੇਟ ਦਰਦ ਦੀ ਸ਼ਿਕਾਇਤ ਤੋਂ ਬਾਅਦ ਅਪੋਲੋ ਹਸਪਤਾਲ ‘ਚ ਦਾਖਲ ਕੀਤਾ ਗਿਆ। ਇਨਫੈਕਸ਼ਨ ਹੋਣ ਦੀ ਗੱਲ ਸਾਹਮਣੇ ਆ ਰਹੀ ਤੇਜ਼ ਰਹੀ ਹੈ। ਡਾਕਟਰਾਂ ਦੀ ਨਿਗਰਾਨੀ ਹੇਠ ਇਲਾਜ ਚੱਲ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਬਿਲਕੁੱਲ ਠੀਕ ਹੈ।