अंतरराष्ट्रीयई-पेपरराष्ट्रीय

ਜੰਤਰ-ਮੰਤਰ ‘ਤੇ ਵਿਦਿਆਰਥੀਆਂ ਖ਼ਿਲਾਫ਼ ਪੁਲਿਸ ਕਾਰਵਾਈ ਦੀ ਨਿੰਦਾ

ਜਲੰਧਰ (ਰਾਜੀਵ ਧਾਮੀ) ਐਡਵੋਕੇਟਸ ਫਾਰ ਫਾਰਮਰਜ਼ ਐਂਡ ਲੇਬਰਰਜ਼, ਜਲੰਧਰ ਨੇ ਨਵੀਂ ਦਿੱਲੀ ਦੇ ਜੰਤਰ-ਮੰਤਰ ਵਿਖੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ‘ਤੇ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਦੀ ਸਖ਼ਤ ਨਿੰਦਾ ਕੀਤੀ ਹੈ। ਸੰਸਥਾ ਦੇ ਪ੍ਰਧਾਨ ਐਡਵੋਕੇਟ ਗੁਰਜੀਤ ਸਿੰਘ ਕਾਹਲੋਂ ਅਤੇ ਜਨਰਲ ਸਕੱਤਰ ਐਡਵੋਕੇਟ ਰਾਜੂ ਅੰਬੇਡਕਰ ਨੇ ਕਿਹਾ ਕਿ ਲੋਕਤੰਤਰ ਵਿੱਚ ਹਰ ਨਾਗਰਿਕ ਨੂੰ ਸ਼ਾਂਤੀਪੂਰਨ ਢੰਗ ਨਾਲ ਆਪਣੀ ਗੱਲ ਰੱਖਣ ਦਾ ਸੰਵਿਧਾਨਕ ਅਧਿਕਾਰ ਹੈ ਅਤੇ ਵਿਦਿਆਰਥੀਆਂ ਦੀਆਂ ਜਾਇਜ਼ ਮੰਗਾਂ ਨੂੰ ਬਲ ਪ੍ਰਯੋਗ ਦੀ ਬਜਾਏ ਗੱਲਬਾਤ ਰਾਹੀਂ ਸੁਣਿਆ ਜਾਣਾ ਚਾਹੀਦਾ ਹੈ।

ਆਗੂਆਂ ਨੇ ਗੁਰਦੁਆਰਾ ਬੰਗਲਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਵਿਦਿਆਰਥੀਆਂ ਨੂੰ ਦਿੱਤੀ ਗਈ ਪਨਾਹ, ਲੰਗਰ ਅਤੇ ਹੋਰ ਮਨੁੱਖੀ ਸਹਾਇਤਾ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਸਿੱਖ ਪੰਥ ਦੀ ਨਿਸ਼ਕਾਮ ਸੇਵਾ ਨੇ ਇੱਕ ਵਾਰ ਫਿਰ ਮਨੁੱਖਤਾ ਲਈ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ, ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਅਤੇ ਵਿਦਿਆਰਥੀਆਂ ਦੀਆਂ ਚਿੰਤਾਵਾਂ ਦਾ ਜਲਦ ਹੱਲ ਕਰਨ ਦੀ ਮੰਗ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਕਥਿਤ ਨੀਟ (NEET) ਪੇਪਰ ਲੀਕ ਮਾਮਲੇ ਦੀ ਪੂਰੀ ਅਤੇ ਸਮੇਂਬੱਧ ਜਾਂਚ ਕਰਵਾਉਣ, ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਅਤੇ ਵਿਦਿਆਰਥੀਆਂ ਦਾ ਭਰੋਸਾ ਬਹਾਲ ਕਰਨ ਲਈ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਵੀ ਮੰਗ ਕੀਤੀ।

ਸੰਸਥਾ ਦੇ ਹੋਰ ਆਗੂਆਂ ਨੇ ਵੀ ਸਾਂਝੇ ਤੌਰ ‘ਤੇ ਕਿਹਾ ਕਿ ਵਿਦਿਆਰਥੀਆਂ ਦੀ ਆਵਾਜ਼ ਨੂੰ ਸੁਣਨਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਲੋਕਤੰਤਰੀ ਢੰਗ ਨਾਲ ਹੱਲ ਕਰਨਾ ਹੀ ਇੱਕ ਜ਼ਿੰਮੇਵਾਰ ਸਰਕਾਰ ਦੀ ਪਹਿਚਾਣ ਹੈ।ਇਸ ਮੋਕੇ ਐਡਵੋਕੇਟ ਕਰਨਜੀਤ ਸਿੰਘ, ਐਡਵੋਕੇਟ ਰਮਨਦੀਪ ਕੌਰ, ਐਡਵੋਕੇਟ ਨੇਹਾ, ਐਡਵੋਕੇਟ ਟੀਨਾ, ਐਡਵੋਕੇਟ ਲਵਪ੍ਰੀਤ ਸੁਮਨ, ਐਡਵੋਕੇਟ ਵਿਸਾਖਾ, ਐਡਵੋਕੇਟ ਪੂਜਾ, ਐਡਵੋਕੇਟ ਅੰਜਲੀ, ਐਡਵੋਕੇਟ ਅਰੁਣ ਸਿੱਧੂ, ਐਡਵੋਕੇਟ ਅਮਲੋਕ ਸਿੰਘ ਹਾਜ਼ਿਰ ਸਨ।

News India Now

News India Now is Government Registered Online Web News Portal.

Related Articles

Leave a Reply

Your email address will not be published. Required fields are marked *

Back to top button