अंतरराष्ट्रीयई-पेपरराष्ट्रीय

ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ

ਸ਼ਹਿਰ ਦੀ ਸੁਰੱਖਿਆ, ਆਵਾਜਾਈ ਅਤੇ ਅਪਰਾਧਾਂ ਸਬੰਧੀ ਹੋਈ ਖੁੱਲ੍ਹੀ ਚਰਚਾ।


ਜਲੰਧਰ (ਰਵੀ ਕੁਮਾਰ): ਪੰਜਾਬ ਪ੍ਰੈੱਸ ਕਲੱਬ ਵਿਖੇ ਵਿਸ਼ੇਸ਼ ਸ਼ਖਸੀਅਤਾਂ ਦੇ ਆਉਣ ਕਰਕੇ ਪ੍ਰੈੱਸ ਕਲੱਬ ਦੀ ਸੁਰੱਖਿਆ ਵਧਾਈ ਜਾਏਗੀ। ਇਹ ਵਿਚਾਰ ਜਲੰਧਰ ਦੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਜੋ ਉਚੇਚੇ ਤੌਰ ’ਤੇ ਗਵਰਨਿੰਗ ਕੌਂਸਲ ਦੇ ਸੱਦੇ ’ਤੇ ਪਹੁੰਚੇ ਸਨ। ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਬੁੱਧਵਾਰ ਨੂੰ ਪੰਜਾਬ ਪ੍ਰੈੱਸ ਕਲੱਬ, ਜਲੰਧਰ ਦਾ ਦੌਰਾ ਕੀਤਾ। ਇਸ ਮੌਕੇ ਕਲੱਬ ਦੇ ਪ੍ਰਧਾਨ ਜਸਪ੍ਰੀਤ ਸਿੰਘ ਸੈਣੀ ਅਤੇ ਗਵਰਨਿੰਗ ਕੌਂਸਲ ਦੇ ਮੈਂਬਰਾਂ ਰਾਜੇਸ਼ ਥਾਪਾ, ਸ਼ਿਵ ਸ਼ਰਮਾ, ਤੇਜਿੰਦਰ ਕੌਰ ਥਿੰਦ, ਪਰਮਜੀਤ ਸਿੰਘ ਰੰਗਪੁਰੀ, ਸੁਕਰਾਂਤ ਸਫਰੀ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ਫੁੱਲਾਂ ਦਾ ਗੁਲਦਸਤਾ ਅਤੇ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ।

ਮੁਲਾਕਾਤ ਦੌਰਾਨ ਪੁਲਿਸ ਕਮਿਸ਼ਨਰ ਨੇ ਕਲੱਬ ਦੇ ਮੈਂਬਰਾਂ ਨਾਲ ਸ਼ਹਿਰ ਦੀ ਕਾਨੂੰਨ-ਵਿਵਸਥਾ, ਸੁਰੱਖਿਆ ਪ੍ਰਬੰਧਾਂ, ਟ੍ਰੈਫਿਕ ਪ੍ਰਬੰਧਨ, ਨਸ਼ਾ ਤਸਕਰੀ ਦੀ ਰੋਕਥਾਮ ਅਤੇ ਅਪਰਾਧਾਂ ‘ਤੇ ਕਾਬੂ ਪਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵਿਸਥਾਰ ਨਾਲ ਗੱਲਬਾਤ ਕੀਤੀ। ਪੱਤਰਕਾਰਾਂ ਨੇ ਵੀ ਸ਼ਹਿਰ ਨਾਲ ਜੁੜੇ ਵੱਖ-ਵੱਖ ਜਨਤਕ ਮੁੱਦਿਆਂ, ਟ੍ਰੈਫਿਕ ਦੀਆਂ ਸਮੱਸਿਆਵਾਂ ਅਤੇ ਲੋਕਾਂ ਦੀ ਸੁਰੱਖਿਆ ਸਬੰਧੀ ਆਪਣੇ ਸੁਝਾਅ ਅਤੇ ਵਿਚਾਰ ਸਾਂਝੇ ਕੀਤੇ।

ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਕਿਹਾ ਕਿ ਕਮਿਸ਼ਨਰੇਟ ਪੁਲਿਸ ਲੋਕਾਂ ਦੀ ਸੁਰੱਖਿਆ ਨੂੰ ਤਰਜੀਹ ਦਿੰਦੀ ਹੈ ਅਤੇ ਅਪਰਾਧਾਂ ‘ਤੇ ਸਖ਼ਤ ਨਜ਼ਰ ਰੱਖਦਿਆਂ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਲਗਾਤਾਰ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੀਡੀਆ ਅਤੇ ਪੁਲਿਸ ਵਿਚਾਲੇ ਬਿਹਤਰ ਤਾਲਮੇਲ ਨਾਲ ਸਮਾਜ ਵਿੱਚ ਜਾਗਰੂਕਤਾ ਵਧੇਗੀ ਅਤੇ ਅਪਰਾਧਾਂ ਦੀ ਰੋਕਥਾਮ ਵਿੱਚ ਹੋਰ ਪ੍ਰਭਾਵਸ਼ਾਲੀ ਨਤੀਜੇ ਸਾਹਮਣੇ ਆਉਣਗੇ। ਜਸਪ੍ਰੀਤ ਸਿੰਘ ਸੈਣੀ ਨੇ ਪੁਲਿਸ ਕਮਿਸ਼ਨਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੱਤਰਕਾਰ ਸਮਾਜ ਅਤੇ ਪ੍ਰਸ਼ਾਸਨ ਵਿਚਾਲੇ ਇੱਕ ਅਹਿਮ ਕੜੀ ਹਨ।

ਉਨ੍ਹਾਂ ਕਿਹਾ ਕਿ ਕਲੱਬ ਹਮੇਸ਼ਾ ਲੋਕ ਹਿੱਤ ਦੇ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਉਠਾਉਂਦਾ ਰਹੇਗਾ ਅਤੇ ਪ੍ਰਸ਼ਾਸਨ ਨਾਲ ਰਚਨਾਤਮਕ ਸਹਿਯੋਗ ਜਾਰੀ ਰੱਖੇਗਾ। ਇਸ ਮੌਕੇ ਜਨਰਲ ਮੈਨੇਜਰ ਜਤਿੰਦਰ ਪਾਲ ਸਿੰਘ, ਮਦਨ ਭਾਰਦਵਾਜ ਤੇ ਨਵੀਨ ਸ਼ਰਮਾ ਆਦਿ ਵੀ ਹਾਜ਼ਰ ਸਨ।

News India Now

News India Now is Government Registered Online Web News Portal.

Related Articles

Leave a Reply

Your email address will not be published. Required fields are marked *

Back to top button