ਸ੍ਰੀ ਗੁਰੂ ਨਾਨਕ ਦੇਵ ਚੈਰੀਟੇਬਲ ਸੋਸਾਇਟੀ ਵੱਲੋਂ 20 ਸਤੰਬਰ ਨੂੰ ਮੁਫ਼ਤ ਮੈਡੀਕਲ ਕੈਂਪ

ਸ੍ਰੀ ਗੁਰੂ ਨਾਨਕ ਦੇਵ ਚੈਰੀਟੇਬਲ ਸੋਸਾਇਟੀ ਵੱਲੋਂ 20 ਸਤੰਬਰ ਨੂੰ ਮੁਫ਼ਤ ਮੈਡੀਕਲ ਕੈਂਪ
ਜਲੰਧਰ(ਰਾਜੀਵ ਧਾਮੀ): ਸ੍ਰੀ ਗੁਰੂ ਨਾਨਕ ਦੇਵ ਚੈਰੀਟੇਬਲ ਸੋਸਾਇਟੀ (ਰਜਿ.) ਵੱਲੋਂ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ 20 ਸਤੰਬਰ 2026, ਦਿਨ ਐਤਵਾਰ ਨੂੰ ਗੁਰਦੁਆਰਾ ਸਿੰਘ ਸਭਾ,ਲਿੰਕ ਕਲੋਨੀ,ਨੋਕਦਰ ਰੋਡ, ਜਲੰਧਰ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਸੋਸਾਇਟੀ ਦੇ ਪ੍ਰਧਾਨ ਡਾ. ਗੁਰਵਿੰਦਰ ਪਾਲ ਸਿੰਘ ਛਾਬੜਾ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਰਜਿਸਟ੍ਰੇਸ਼ਨ ਸਵੇਰੇ 9 ਵਜੇ ਤੋਂ ਸ਼ੁਰੂ ਹੋਵੇਗੀ ਅਤੇ ਚੈੱਕਅਪ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਕੀਤਾ ਜਾਵੇਗਾ। ਕੈਂਪ ਵਿੱਚ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ।
ਕੈਂਪ ਵਿੱਚ ਹੱਡੀਆਂ ਦਾ ਮੁਫ਼ਤ ਚੈੱਕਅਪ, ਬਲੱਡ ਸ਼ੂਗਰ ਟੈਸਟ, ਹੱਡੀਆਂ ਦਾ ਸਕੈਨ ਅਤੇ ਦਵਾਈਆਂ ਦੀ ਸਹੂਲਤ ਉਪਲਬਧ ਰਹੇਗੀ। ਕੈਂਪ ਵਿੱਚ ਡਾ. ਸਾਹਿਲ ਮਹਿਰਾ ਅਤੇ ਡਾ. ਮੇਜਰ ਪ੍ਰਮੋਦ ਮਹਿੰਦਰ ਸਮੇਤ ਮਾਹਿਰ ਡਾਕਟਰ ਆਪਣੀਆਂ ਸੇਵਾਵਾਂ ਦੇਣਗੇ।
ਡਾ. ਗੁਰਵਿੰਦਰ ਪਾਲ ਸਿੰਘ ਛਾਬੜਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਫ਼ਤ ਮੈਡੀਕਲ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੇ ਸਿਹਤ ਸਬੰਧੀ ਚੈੱਕਅਪ ਕਰਵਾਉਣ।ਇਸ ਮੋਕੇ ਤੇ ਪਰਮਿੰਦਰ ਪਾਲ ਸਿੰਘ,ਪਰਵੀਨ ਰਾਮਦਾਸਿਆ,ਉਮ ਗੌਰੀ ਦੱਤ ਸ਼ਰਮਾ , ਰਵਿੰਦਰ ਪਾਲ ਸਿੰਘ, ਲੱਖਵਿੰਦਰ ਸਿੰਘ, ਸੁਰਿੰਦਰ ਸਿੰਘ,ਚੰਦਰ ਸ਼ੇਖਰ, ਕਮਲਜੀਤ ਕੌਰ ਗਿੱਲ,ਵੀਨਾ ਅਗਰਵਾਲ ਆਦਿ ਮੇਬਰ ਹਾਜ਼ਰ ਸਨ।



