14 ਨਵੰਬਰ ਤੋਂ ਅਣਮਿਥੇ ਸਮੇਂ ਲਈ ਭੁੱਖ ਹੜਤਾਲ ਮਰਨ ਵਰਤ ਤੇ ਬੈਠਣਗੇ ਜਤਿੰਦਰ ਕੁਮਾਰ ਸ਼ਰਮਾ।

ਜਲੰਧਰ (NIN NEWS,प्रदीप गाँधी) ਜਤਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਪ੍ਰੈੱਸ ਨੂੰ ਦਿੱਤੀ ਜਾਣਕਾਰੀ ਵਿੱਚ ਦੱਸਿਆ ਗਿਆ ਕਿ ਮੈਨੂੰ ਪਿਛਲੇ ਲੰਬੇ ਸਮੇਂ ਤੋਂ ਕੁਝ ਅਗਿਆਤ ਲੋਕਾਂ ਵੱਲੋਂ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਮੈਨੂੰ ਤੇ ਮੇਰੇ ਪਰਿਵਾਰ ਜਾਨ ਮਾਲ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਜਿਸ ਸਬੰਧੀ ਮੈਂ ਵਾਰ ਵਾਰ ਉੱਚ ਅਧਿਕਾਰੀਆਂ ਪੁਲਿਸ ਅਧਿਕਾਰੀਆਂ ਪੁਲਿਸ ਕਮਿਸ਼ਨਰ ਡੀਜੀਪੀ ਸਾਹਿਬ ਅਤੇ ਹੋਰ ਸਬੰਧਤ ਅਧਿਕਾਰੀਆਂ ਨੂੰ ਜਾਣੂ ਕਰਵਾ ਰਿਹਾ ਹਾਂ ਪਰ ਮੇਰੇ ਵੱਲੋਂ ਦਿੱਤੀਆਂ ਗਈਆਂ ਸ਼ਿਕਾਇਤਾਂ ਪਰ ਕੋਈ ਕਾਰਵਾਈ ਹੁੰਦੀ ਨਜ਼ਰ ਨਹੀਂ ਆ ਰਹੀ।

ਜਿਸ ਸਬੰਧੀ ਮੈਂ ਪੁਲਿਸ ਕਮਿਸ਼ਨਰ ਸਾਹਿਬ ਨੂੰ ਪੇਸ਼ ਹੋ ਕੇ ਇਕ ਲਿਖਤੀ ਸਮਾਂਬੱਧ ਨੋਟਿਸ ਵੀ ਦਿੱਤਾ ਹੈ ਜਿਸ ਵਿਚ ਸੋਮਵਾਰ 14 ਨਵੰਬਰ ਨੂੰ ਪੁਲਿਸ ਕਮਿਸ਼ਨਰ ਜਲੰਧਰ ਦੇ ਬਾਹਰ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਮਰਨ ਵਰਤ ਤੇ ਬੈਠਣ ਜਾ ਰਿਹਾ ਹਾਂ ਜੇਕਰ ਮੇਰਾ ਕੋਈ ਵੀ ਜਾਨੀ ਜਾਂ ਮਾਲੀ ਨੁਕਸਾਨ ਹੁੰਦਾ ਹੈ ਤਾਂ ਉਸ ਦੀ ਨਿਰੋਲ ਜ਼ਿੰਮੇਵਾਰੀ ਲੋਕਲ ਪੁਲਿਸ ਦੀ ਹੋਵੇਗੀ ਕਿਉਂਕਿ ਮੈਂ ਹੁਣ ਬਹੁਤ ਪ੍ਰੇਸ਼ਾਨ ਹਾਂ ਕਿਉਂਕਿ ਪਿਛਲੇ ਲੰਬੇ ਸਮੇਂ ਤੋਂ ਮੇਰੇ ਪਰ ਜਾਨਲੇਵਾ ਹਮਲੇ ਅਤੇ ਵੱਖ ਵੱਖ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ ਜਿਸ ਸਬੰਧੀ ਮੈਂ ਸਮੇਂ ਸਮੇਂ ਤੇ ਪੁਲਿਸ ਵਿਭਾਗ ਨੂੰ ਸ਼ਿਕਾਇਤਾਂ ਕਰਵਾਈਆਂ ਹਨ ਮੇਰੇ ਵੱਲੋਂ ਦਿੱਤੀਆਂ ਗਈਆਂ ਉਕਤ ਸ਼ਿਕਾਇਤਾਂ ਪਰ ਪੁਲਿਸ ਵਿਭਾਗ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ ਕਿਉਂਕਿ ਮੈਂ ਮੌਜੂਦਾ ਸਰਕਾਰ ਦੇ ਵਿਧਾਇਕ ਦੇ ਖਿਲਾਫ ਮਾਣਯੋਗ ਹਾਈ ਕੋਰਟ ਵਿੱਚ ਪਟੀਸ਼ਨਰ ਹਾਂ ਅਤੇ ਪੁਲਿਸ ਸੱਤਾਧਾਰੀ ਧਿਰ ਦੇ ਦਬਾਅ ਹੇਠ ਕੰਮ ਕਰ ਰਹੀ ਹੈ ਇਸ ਲਈ ਮੈਂ ਸਮੇਤ ਸਾਥੀਆਂ ਪੁਲਿਸ ਕਮਿਸ਼ਨਰ ਦਫ਼ਤਰ ਸੋਮਵਾਰ ਤੋਂ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਮਰਨ ਵਰਤ ਤੇ ਬੈਠਾਂਗਾ ਜਿਸ ਦੀ ਨਿਰੋਲ ਜ਼ਿੰਮੇਵਾਰੀ ਸ਼ਾਸਨ ਪ੍ਰਸ਼ਾਸਨ ਦੀ ਹੋਵੇਗੀ।